ਬਠਿੰਡਾ ‘ਚ ਦੁੱਧ ਦੇ ਰੇਟਾਂ ਨੂੰ ਲੈ ਕੇ ਪਿੰਡ ਕਮੇਟੀ ਦਾ ਵੱਡਾ ਫ਼ੈਸਲਾ, ਮੱਝ ਦਾ ਦੁੱਧ ₹100 ਤੇ ਗਾਂ ਦਾ ₹80 ਲੀਟਰ; ਘੱਟ ਰੇਟ ‘ਤੇ ਵੇਚਣ ਵਾਲੇ ਨੂੰ ₹5,100 ਜੁਰਮਾਨਾ

ਨਿਊਜ਼ ਪੰਜਾਬ

8 ਸਤੰਬਰ,2026

ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠੇ ਚੇਤ ਸਿੰਘ ਵਾਲਾ ਵਿੱਚ ਦੁੱਧ ਦੇ ਰੇਟਾਂ ਨੂੰ ਲੈ ਕੇ ਪਿੰਡ ਕਮੇਟੀ ਵੱਲੋਂ ਸਰਬਸੰਮਤੀ ਨਾਲ ਨਵੇਂ ਰੇਟ ਤੈਅ ਕੀਤੇ ਗਏ ਹਨ। ਫ਼ੈਸਲੇ ਮੁਤਾਬਕ 10 ਸਤੰਬਰ ਤੋਂ ਮੱਝ ਦਾ ਦੁੱਧ 100 ਰੁਪਏ ਪ੍ਰਤੀ ਲੀਟਰ ਅਤੇ ਗਾਂ ਦਾ ਦੁੱਧ 80 ਰੁਪਏ ਪ੍ਰਤੀ ਲੀਟਰ ਵੇਚਿਆ ਜਾਵੇਗਾ। ਕਮੇਟੀ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਲਈ 5,100 ਰੁਪਏ ਜੁਰਮਾਨਾ ਵੀ ਤੈਅ ਕੀਤਾ ਹੈ। ਇਸ ਤੋਂ ਇਲਾਵਾ ਨਿਯਮ ਤੋੜਨ ਵਾਲੇ ਦੀ ਸੂਚਨਾ ਦੇਣ ਵਾਲੇ ਵਿਅਕਤੀ ਨੂੰ 1,000 ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ, ਜਦਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਪਿੰਡ ਕਮੇਟੀ ਦੇ ਇਸ ਅਨੋਖੇ ਫ਼ੈਸਲੇ ਦੀ ਇਲਾਕੇ ਵਿੱਚ ਕਾਫ਼ੀ ਚਰਚਾ ਹੋ ਰਹੀ ਹੈ।