ਨਿਊਜ਼ ਪੰਜਾਬ
8 ਸਤੰਬਰ,2026
2015 ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇੱਕ ਵਾਰ ਫਿਰ ਪੁੱਛਗਿੱਛ ਲਈ ਤਲਬ ਕੀਤਾ ਹੈ। SIT ਨੇ ਉਨ੍ਹਾਂ ਨੂੰ 11 ਸਤੰਬਰ ਨੂੰ ਚੰਡੀਗੜ੍ਹ ਵਿਖੇ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਸੁਖਬੀਰ ਬਾਦਲ ਇਸ ਤੋਂ ਪਹਿਲਾਂ ਵੀ SIT ਸਾਹਮਣੇ ਪੇਸ਼ ਹੋ ਚੁੱਕੇ ਹਨ ਅਤੇ ਕਹਿ ਚੁੱਕੇ ਹਨ ਕਿ ਜਦੋਂ ਵੀ ਜਾਂਚ ਟੀਮ ਉਨ੍ਹਾਂ ਨੂੰ ਬੁਲਾਏਗੀ, ਉਹ ਜਾਂਚ ਵਿੱਚ ਸਹਿਯੋਗ ਕਰਨ ਲਈ ਹਾਜ਼ਰ ਹੋਣਗੇ। ਉੱਥੇ ਹੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਸਰਕਾਰ ਦੀ ਕਾਰਵਾਈ ‘ਤੇ ਸਵਾਲ ਚੁੱਕਦਿਆਂ ਦੋਸ਼ ਲਗਾਇਆ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।
