ਅੰਮ੍ਰਿਤਸਰ ’ਚ 5 ਕਿਲੋ ICE ਤੇ 3 ਵਿਦੇਸ਼ੀ ਪਿਸਤੌਲਾਂ ਸਮੇਤ 2 ਗ੍ਰਿਫ਼ਤਾਰ

ਨਿਊਜ਼ ਪੰਜਾਬ

9 ਸਤੰਬਰ,2026

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋਗ੍ਰਾਮ ICE (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ ਮੈਗਜ਼ੀਨਾਂ ਸਮੇਤ 3 ਆਧੁਨਿਕ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਅਨੁਸਾਰ ਇਹ ਮਾਡਿਊਲ ਵਿਦੇਸ਼ ਬੈਠੇ ਤਸਕਰਾਂ ਨਾਲ ਜੁੜਿਆ ਹੋਇਆ ਸੀ ਅਤੇ ਸਰਹੱਦ ਪਾਰੋਂ ਨਸ਼ਿਆਂ ਤੇ ਹਥਿਆਰਾਂ ਦੀਆਂ ਖੇਪਾਂ ਮੰਗਵਾ ਕੇ ਅੱਗੇ ਸਪਲਾਈ ਕਰਦਾ ਸੀ। ਇਸ ਸਬੰਧੀ SSOC ਅੰਮ੍ਰਿਤਸਰ ਵਿੱਚ NDPS ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕਰਕੇ ਪੁਲਿਸ ਵੱਲੋਂ ਨੈੱਟਵਰਕ ਦੇ ਹੋਰ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ।