ਨਿਊਜ਼ ਪੰਜਾਬ
10 ਸਤੰਬਰ,2026
ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਸਰਹੱਦ ਪਾਰ ਸਮਗਲਿੰਗ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਆਧੁਨਿਕ AK-47 ਰਾਈਫ਼ਲਾਂ, 3 ਮੈਗਜ਼ੀਨ ਅਤੇ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਵਿਦੇਸ਼ ਬੈਠੇ ਇੱਕ ਹਥਿਆਰ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਅਪਰਾਧਿਕ ਅੰਸਰਾਂ ਤੱਕ ਗੈਰ-ਕਾਨੂੰਨੀ ਅਸਲਾ ਪਹੁੰਚਾਉਣ ਦਾ ਕੰਮ ਕਰ ਰਹੇ ਸਨ। ਮਾਮਲੇ ਸਬੰਧੀ ਥਾਣਾ ਛੇਹਰਟਾ ਵਿਖੇ FIR ਦਰਜ ਕਰਕੇ ਪੁਲਿਸ ਵੱਲੋਂ ਗਿਰੋਹ ਦੇ ਹੋਰ ਮੈਂਬਰਾਂ ਅਤੇ ਹਥਿਆਰਾਂ ਦੀ ਸਪਲਾਈ ਨਾਲ ਜੁੜੀਆਂ ਕੜੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
