ਨਿਊਜ਼ ਪੰਜਾਬ
11 ਸਤੰਬਰ,2026
ਲੁਧਿਆਣਾ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਵੱਖ-ਵੱਖ ਵਾਲਮੀਕੀ ਸੰਗਠਨਾਂ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਭੰਡਾਰੀ ਪੁਲ ਨੂੰ ਚਾਰੋਂ ਪਾਸਿਓਂ ਬੰਦ ਕਰਕੇ ਟਰੈਫਿਕ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਵਾਲਮੀਕੀ ਆਗੂਆਂ ਨੇ ਘਟਨਾ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਕਾਰਵਾਈ ਕਰਕੇ ਇਨਸਾਫ਼ ਯਕੀਨੀ ਨਾ ਬਣਾਇਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੰਜਾਬ ਪੱਧਰ ’ਤੇ ਵੱਡਾ ਅੰਦੋਲਨ ਸ਼ੁਰੂ ਕੀਤਾ ਜਾ ਸਕਦਾ ਹੈ। ਪ੍ਰਦਰਸ਼ਨ ਵਿੱਚ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਬਾਬਾ ਸਾਹਿਬ ਦੇ ਬੁੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।
