ਨਿਊਜ਼ ਪੰਜਾਬ
11 ਸਤੰਬਰ,2026
ਬਰਨਾਲਾ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 5 ਸਾਲਾ ਮਾਸੂਮ ਬੱਚੇ ਨਾਲ ਕਥਿਤ ਤੌਰ ’ਤੇ ਬੇਰਹਿਮੀ ਨਾਲ ਕੁੱਟਮਾਰ ਅਤੇ ਤਸ਼ੱਦਦ ਕੀਤੇ ਜਾਣ ਦੇ ਇਲਜ਼ਾਮ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਬੱਚੇ ਦੇ ਸਰੀਰ ’ਤੇ ਚਿਮਟੇ ਅਤੇ ਗਰਮ ਤਵੇ ਨਾਲ ਸਾੜਨ ਦੇ ਨਿਸ਼ਾਨ ਵੀ ਮਿਲੇ ਹਨ। ਜ਼ਖਮੀ ਹਾਲਤ ਵਿੱਚ ਸਕੂਲ ਪਹੁੰਚੇ ਬੱਚੇ ਨੇ ਅਧਿਆਪਕਾਂ ਨੂੰ ਆਪਣੀ ਹੱਡਬੀਤੀ ਦੱਸੀ, ਜਿਸ ਤੋਂ ਬਾਅਦ ਮਾਮਲਾ ਸਾਹਮਣੇ ਆਇਆ।
ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਪੁਲਿਸ ਅਤੇ ਬਾਲ ਸੁਰੱਖਿਆ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ। ਬੱਚੇ ਨੂੰ ਬਰਨਾਲਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਮੁਤਾਬਕ ਉਸਦੇ ਸਰੀਰ ’ਤੇ ਕਈ ਸੱਟਾਂ ਅਤੇ ਜਲਣ ਦੇ ਨਿਸ਼ਾਨ ਹਨ ਅਤੇ ਫਿਲਹਾਲ ਉਹ ਖ਼ਤਰੇ ਤੋਂ ਬਾਹਰ ਹੈ। ਪੁਲਿਸ ਵੱਲੋਂ ਮੈਡੀਕਲ ਰਿਪੋਰਟ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ।
