ਪਟਿਆਲਾ ’ਚ ਮੁਲਾਜ਼ਮਾਂ-ਪੈਨਸ਼ਨਰਾਂ ਦਾ ਸਰਕਾਰ ਖ਼ਿਲਾਫ਼ ਹੱਲਾ-ਬੋਲ, ਮੰਤਰੀ ਬਲਵੀਰ ਸਿੰਘ ਦੀ ਕੋਠੀ ਦਾ ਘਿਰਾਓ

ਨਿਊਜ਼ ਪੰਜਾਬ

12 ਸਤੰਬਰ,2026

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਵੱਲੋਂ ਪੁੱਡਾ ਗ੍ਰਾਊਂਡ ਵਿਖੇ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਪਾਰ ਕਰਕੇ ਮੰਤਰੀ ਦੀ ਕੋਠੀ ਦੇ ਗੇਟ ਤੱਕ ਪਹੁੰਚ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ 18 ਫੀਸਦੀ ਬਕਾਇਆ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨ, 2.59 ਦਾ ਗੁਣਾਂਕ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਮੇਤ ਸਾਰੀਆਂ ਲੰਬਿਤ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ।