2027 ਚੋਣਾਂ ਲਈ ਅਕਾਲੀ ਦਲ ਦੀ ਵੱਡੀ ਤਿਆਰੀ, 9 ਮੈਂਬਰੀ ਮੈਨੀਫੈਸਟੋ ਕਮੇਟੀ ਦਾ ਐਲਾਨ

ਨਿਊਜ਼ ਪੰਜਾਬ

13 ਸਤੰਬਰ,2026

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਮੈਨੀਫੈਸਟੋ ਤਿਆਰ ਕਰਨ ਲਈ 9 ਮੈਂਬਰੀ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਮੇਟੀ ਦਾ ਚੇਅਰਮੈਨ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਮੈਂਬਰ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕਮੇਟੀ ਵਿੱਚ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਮਹੇਸ਼ ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੋਹਣ ਸਿੰਘ ਠੰਡਲ ਅਤੇ ਹਰਚਰਨ ਸਿੰਘ ਬੈਂਸ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਪ੍ਰਧਾਨਾਂ ਨੂੰ ਵਿਸ਼ੇਸ਼ ਸੱਦੇ ਮੈਂਬਰ ਵਜੋਂ ਸ਼ਾਮਲ ਕੀਤਾ ਜਾਵੇਗਾ। ਕਮੇਟੀ ਪੂਰੇ ਪੰਜਾਬ ਦਾ ਦੌਰਾ ਕਰਕੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਹੋਰ ਵਰਗਾਂ ਨਾਲ ਗੱਲਬਾਤ ਕਰੇਗੀ। ਲੋਕਾਂ ਦੀਆਂ ਸਮੱਸਿਆਵਾਂ, ਉਮੀਦਾਂ ਅਤੇ ਸੁਝਾਵਾਂ ਦੇ ਆਧਾਰ ’ਤੇ 2027 ਦੀਆਂ ਚੋਣਾਂ ਲਈ ਅਕਾਲੀ ਦਲ ਦਾ ਮੈਨੀਫੈਸਟੋ ਤਿਆਰ ਕੀਤਾ ਜਾਵੇਗਾ।