ਚਿੰਤਾ ਨਾ ਕਰ..ਰੱਬ ਤੇਰੇ ਨਾਲ ਹੈ-ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 14 ਸਤੰਬਰ 2026

ਨਿਊਜ਼ ਪੰਜਾਬ 

ਚਿੰਤਾ ਨਾ ਕਰ..ਰੱਬ ਤੇਰੇ ਨਾਲ ਹੈ-ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ 

🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ,੨੯ ਭਾਦੋ ੫੫੮, ੧੪ ਸਤੰਬਰ ੨੦੨੬ ੴ* ☬ 🙏🙏🙏

ਸੋਰਠਿ ਮਹਲਾ ੯ ॥

ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥

*☬ ਵਿਆਖਿਆ ☬*

*(ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ – ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥ ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਜੀ ਆਖਦੇ ਹਨ – (ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ ? ॥੨॥੨॥*

*सोरठि महला ९ ॥*

*मन की मन ही माहि रही ॥ ना हरि भजे न तीरथ सेवे चोटी कालि गही ॥१॥ रहाउ ॥ दारा मीत पूत रथ स्मपति धन पूरन सभ मही ॥ अवर सगल मिथिआ ए जानउ भजनु रामु को सही ॥१॥ फिरत फिरत बहुते जुग हारिओ मानस देह लही ॥ नानक कहत मिलन की बरीआ सिमरत कहा नही ॥२॥२॥*

*☬ अर्थ ☬*

*(हे भाई! देखो, माया धारी की मंद-भागता! उस के) मन की आश मन में ही रह गई। ना उस ने परमात्मा का भजन किया, ना ही उस ने संत जनों की सेवा की, और, मौत ने बोदी आ पकड़ी ॥१॥ रहाउ ॥ हे भाई! स्त्री, मित्र, पुत्र, गाड़ियाँ, माल-असबाब, धन-पदार्थ सारी ही धरती – यह सब कुछ नाशवान समझो। परमात्मा का भजन (ही) असली (मित्र) है ॥१॥ हे भाई! कई युग (जूनों में) भटक भटक कर तूँ थक गया था। (अब) तुझे मनुष्या शरीर मिला है। नानक जी कहते हैं – (हे भाई! परमात्मा को) मिलने की यही बारी है, अब तूँ सिमरन क्यों नहीं करता ? ॥२॥२॥*

🙏🙏🙏🙏🙏