ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਪਾਰਟੀ ‘ਚੋਂ ਬਾਹਰ

ਨਿਊਜ਼ ਪੰਜਾਬ

15 ਸਤੰਬਰ 2026

ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਿਜ ਕਰ ਦਿੱਤਾ ਹੈ। ਉਨ੍ਹਾਂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਖਡੂਰ ਸਾਹਿਬ ਹਲਕੇ ਦੇ ਵਰਕਰਾਂ ਵੱਲੋਂ ਬ੍ਰਹਮਪੁਰਾ ਖ਼ਿਲਾਫ਼ ਲਿਖਤੀ ਸ਼ਿਕਾਇਤਾਂ ਵੀ ਭੇਜੀਆਂ ਗਈਆਂ ਸਨ। ਇਸ ਤੋਂ ਇਲਾਵਾ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ‘ਪੰਜਾਬ ਬਚਾਓ ਰੈਲੀ’ ਦੌਰਾਨ ਸਥਾਨਕ ਲੀਡਰਸ਼ਿਪ ਨੇ ਸੁਖਬੀਰ ਬਾਦਲ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕੀਤੀ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਅਨੁਸ਼ਾਸਨ ਨੂੰ ਹਰ ਹਾਲਤ ਵਿੱਚ ਕਾਇਮ ਰੱਖਿਆ ਜਾਵੇਗਾ ਅਤੇ ਪਾਰਟੀ ਵਿਰੋਧੀ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।