ਨਿਊਜ਼ ਪੰਜਾਬ
ਅੱਸੂ ਮਹੀਨੇ ਦੀ ਸੰਗਰਾਂਦ……ਵਿਚਾਰ ਭਾਈ ਸਰਬਜੀਤ ਸਿੰਘ ਜੀ
🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ,੧ ਅੱਸੂ ੫੫੮, ੧੭ ਸਤੰਬਰ ੨੦੨੬ ੴ ☬ 🙏🙏🙏
ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ {ਪੰਨਾ 682}
ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।
ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।
धनासरी महला ५ ॥
जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥ {पन्ना 682}
अर्थ: हे प्रभू! तेरा सेवक तेरे नाम रंग में टिक के (माया के मोह से सदा) सचेत रहता है। उसके शरीर में से सारा आलस समाप्त हो जाता है, उसका मन, (हे भाई!) प्रीतम प्रभू से जुड़ा रहता है। रहाउ।
हे भाई! उस मनुष्य को बद्-किस्मत समझो, जिसको जिंद का मालिक प्रभू बिसर जाता है। जिस मनुष्य का मन परमात्मा के कोमल चरनों का प्रेमी हो जाता है, वह मनुष्य आत्मिक जीवन देने वाले नाम-जल का सरोवर ढूँढ लेता है।1।
हे भाई! (उसके सिमरन की बरकति से) मैं (भी) जिधर-जिधर देखता हूँ, वहाँ वहाँ परमात्मा ही सारे शरीरों में मौजूद दिखता है जैसे धागा (सारे मणकों में परोया होता है)। हे नानक! प्रभू के दास उस का नाम-जल पीते ही और सारे मोह-प्यार छोड़ देते हैं।2।19।47।
🙏🙏🙏🙏🙏
