ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀਆਂ ਦੇ ਤਬਾਦਲੇ, ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ

ਨਿਊਜ਼ ਪੰਜਾਬ

17 ਸਤੰਬਰ,2026

ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ 3 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਜਾਰੀ ਹੁਕਮਾਂ ਮੁਤਾਬਕ IAS ਅਨੁਰਾਗ ਵਰਮਾ ਨੂੰ ਵਧੀਕ ਮੁੱਖ ਸਕੱਤਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਨਾਲ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

IAS ਜਸਪ੍ਰੀਤ ਤਲਵਾੜ ਨੂੰ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕੋਲ ਮਾਈਨਜ਼ ਐਂਡ ਜਿਓਲੋਜੀ ਅਤੇ ਜਸਟਿਸ ਵਿਭਾਗ ਦਾ ਵਾਧੂ ਚਾਰਜ ਵੀ ਰਹੇਗਾ। ਇਸੇ ਤਰ੍ਹਾਂ IAS ਅਰਸ਼ਦੀਪ ਸਿੰਘ ਥਿੰਦ ਨੂੰ ਪ੍ਰਸ਼ਾਸਕੀ ਸਕੱਤਰ, ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵਿੱਚ ਤਾਇਨਾਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਪਲਾਨਿੰਗ ਤੇ ਹਾਰਟੀਕਲਚਰ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।