ਨਿਊਜ਼ ਪੰਜਾਬ
18 ਸਤੰਬਰ,2026
ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ‘ਜੱਗੀ’ ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਨਵੀਨ ਚਾਵਲਾ ਅਤੇ ਰਵਿੰਦਰ ਦੁਡੇਜਾ ਦੀ ਡਿਵੀਜ਼ਨ ਬੈਂਚ ਨੇ ਇਹ ਹੁਕਮ ਜਾਰੀ ਕੀਤਾ। ਜੌਹਲ ਨੂੰ ਸਾਲ 2017 ਵਿੱਚ ਪੰਜਾਬ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ’ਤੇ ਟਾਰਗੇਟਿਡ ਕਿਲਿੰਗਜ਼ ਨਾਲ ਜੁੜੇ ਮਾਮਲਿਆਂ ਵਿੱਚ UAPA ਤਹਿਤ ਕੇਸ ਦਰਜ ਸਨ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਜੌਹਲ ਨੂੰ ਇਨ੍ਹਾਂ ਮਾਮਲਿਆਂ ਵਿੱਚ ਸੱਤਵੀਂ ਵਾਰ ਜ਼ਮਾਨਤ ਮਿਲੀ ਹੈ। ਜ਼ਮਾਨਤ ਦੀਆਂ ਸ਼ਰਤਾਂ ਅਤੇ ਹੁਕਮ ਦੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
