ਨਿਊਜ਼ ਪੰਜਾਬ
18 ਸਤੰਬਰ 2026
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਬਕਾਇਆ ਮਹਿੰਗਾਈ ਭੱਤੇ (DA) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਸੰਘਰਸ਼ ਤੋਂ ਬਾਅਦ ਬਕਾਇਆ DA ਦੇਣ ਲਈ ਸਹਿਮਤੀ ਜਤਾਈ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਇਹ ਰਕਮ ਦੋ ਕਿਸ਼ਤਾਂ ਵਿੱਚ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ DA ਦੀ ਪਹਿਲੀ ਕਿਸ਼ਤ ਅਕਤੂਬਰ ਮਹੀਨੇ ਦੀ ਤਨਖਾਹ ਨਾਲ ਦੇਣ ਦੀ ਗੱਲ ਕਹੀ ਗਈ ਹੈ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਹੋਰ ਮੰਗਾਂ ’ਤੇ ਵੀ ਅਕਤੂਬਰ ਦੇ ਪਹਿਲੇ ਹਫ਼ਤੇ ਮੀਟਿੰਗ ਕਰਕੇ ਵਿਚਾਰ-ਵਟਾਂਦਰਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਫੈਸਲੇ ਤੋਂ ਬਾਅਦ ਮੁਲਾਜ਼ਮਾਂ ਵਿੱਚ ਰਾਹਤ ਦੀ ਉਮੀਦ ਬਣੀ ਹੈ।
