ਪਾਕਿਸਤਾਨ ’ਚ ਮਸਜਿਦ ’ਚ ਜ਼ਬਰਦਸਤ ਧਮਾਕਾ, 15 ਦੀ ਮੌਤ, 50 ਤੋਂ ਵੱਧ ਜ਼ਖ਼ਮੀ

ਨਿਊਜ਼ ਪੰਜਾਬ

18 ਸਤੰਬਰ,2026

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਕੋਹਾਟ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਮਸਜਿਦ ਵਿੱਚ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਧਮਾਕਾ ‘ਓਲਡ ਪੁਲਿਸ ਲਾਈਨਜ਼’ ਨੇੜੇ ਸਥਿਤ ਮਸਜਿਦ ਵਿੱਚ ਹੋਇਆ, ਜਿਸ ਤੋਂ ਬਾਅਦ ਗੋਲੀਬਾਰੀ ਦੀ ਵੀ ਸੂਚਨਾ ਮਿਲੀ। ਮੁੱਢਲੀ ਜਾਣਕਾਰੀ ਮੁਤਾਬਕ ਘਟਨਾ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 50 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਧਮਾਕੇ ਕਾਰਨ ਮਸਜਿਦ ਅਤੇ ਆਸ-ਪਾਸ ਦੀਆਂ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਬਚਾਅ ਟੀਮਾਂ ਵੱਲੋਂ ਮਲਬੇ ਹੇਠ ਫਸੇ ਲੋਕਾਂ ਨੂੰ ਬਾਹਰ ਕੱਢਣ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਦਾ ਕੰਮ ਜਾਰੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।