ਨਿਊਜ਼ ਪੰਜਾਬ
19 ਸਤੰਬਰ,2026
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਫਤਿਹਗੜ੍ਹ ਸਾਹਿਬ ਤੋਂ ਦੂਜੇ ਦਿਨ ਦੀ ਸ਼ੁਰੂਆਤ ਕਰੇਗੀ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਗੁਰਦੁਆਰਾ ਸ਼੍ਰੀ ਜੋਤੀ ਸਵਰੂਪ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਯਾਤਰਾ ਨੂੰ ਹਰੀ ਝੰਡੀ ਦਿਖਾਉਣਗੇ। ਇਸ ਮੌਕੇ ਸਰਹਿੰਦ ਬਾਜ਼ਾਰ ਵਿੱਚ ਰੈਲੀ ਵੀ ਕਰਵਾਈ ਜਾਵੇਗੀ। ਭਾਜਪਾ ਮੁਤਾਬਕ ਯਾਤਰਾ ਦਾ ਉਦੇਸ਼ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਾ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦੇਣਾ ਹੈ।
