22 ਸਤੰਬਰ ਤੋਂ ਪੰਜਾਬ ’ਚ ਬੱਸਾਂ ਦਾ ਚੱਕਾ ਜਾਮ? 6,500 ਕੰਟਰੈਕਟ ਮੁਲਾਜ਼ਮ ਜਾਣਗੇ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਨਿਊਜ਼ ਪੰਜਾਬ

19 ਸਤੰਬਰ,2026

ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਲਗਭਗ 6,500 ਕੰਟਰੈਕਟ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 22 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਮੁਤਾਬਕ ਹੜਤਾਲ ਕਾਰਨ ਸੂਬੇ ਵਿੱਚ 2,700 ਤੋਂ ਵੱਧ ਬੱਸਾਂ ਦਾ ਸੰਚਾਲਨ ਪ੍ਰਭਾਵਿਤ ਹੋ ਸਕਦਾ ਹੈ, ਜਿਸ ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੁਲਾਜ਼ਮ ਪਿਛਲੇ ਸਾਢੇ ਚਾਰ ਸਾਲਾਂ ਤੋਂ ਰੈਗੂਲਰ ਕਰਨ ਅਤੇ ਕੰਟਰੈਕਟ ਪ੍ਰਣਾਲੀ ਖਤਮ ਕਰਨ ਦੀ ਮੰਗ ਕਰ ਰਹੇ ਹਨ। ਯੂਨੀਅਨ ਦਾ ਦਾਅਵਾ ਹੈ ਕਿ ਸਰਕਾਰ ਨਾਲ ਕਈ ਮੀਟਿੰਗਾਂ ਦੇ ਬਾਵਜੂਦ ਅਜੇ ਤੱਕ ਮੰਗਾਂ ’ਤੇ ਕੋਈ ਠੋਸ ਫੈਸਲਾ ਨਹੀਂ ਹੋਇਆ।