ਨਿਊਜ਼ ਪੰਜਾਬ
20 ਸਤੰਬਰ,2026
ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਕੌਮਾਂਤਰੀ ਨਾਰਕੋਟਿਕਸ ਸਮਗਲਿੰਗ ਗਿਰੋਹ ਦਾ ਪਰਦਾਫਾਸ਼ ਕਰਦਿਆਂ 3 ਮੁੱਖ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 17 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ 85 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਮਾਮਲੇ ਵਿੱਚ SSOC ਅੰਮ੍ਰਿਤਸਰ ਵਿਖੇ NDPS ਐਕਟ ਤਹਿਤ FIR ਦਰਜ ਕੀਤੀ ਗਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਿੰਨੋਂ ਮੁਲਜ਼ਮ ਸਰਹੱਦ ਪਾਰ ਬੈਠੇ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਡ੍ਰੋਨ ਜਾਂ ਹੋਰ ਗੈਰ-ਕਾਨੂੰਨੀ ਰਸਤਿਆਂ ਰਾਹੀਂ ਭਾਰਤ ਪਹੁੰਚਣ ਵਾਲੀ ਹੈਰੋਇਨ ਨੂੰ ਪੰਜਾਬ ਸਮੇਤ ਹੋਰ ਸੂਬਿਆਂ ਵਿੱਚ ਸਪਲਾਈ ਕਰਦੇ ਸਨ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਸ ਪੂਰੇ ਨੈਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
