ਨਿਊਜ਼ ਪੰਜਾਬ
21 ਸਤੰਬਰ,2026
ਕੈਨੇਡਾ ਵਿੱਚ ਫਲਾਈਟ ਟ੍ਰੇਨਿੰਗ ਦੌਰਾਨ ਵਾਪਰੇ ਇੱਕ ਦਰਦਨਾਕ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਤਾਮਿਲਨਾਡੂ ਦੇ ਮਨੋਜ ਸ਼ਿਵਕੁਮਾਰ ਅਤੇ ਪੁਡੂਚੇਰੀ ਦੇ ਸ਼੍ਰੀਸਰਣ ਤਿਰੁਗਨਾਨਸੰਬੰਥਮ ਵਜੋਂ ਹੋਈ ਹੈ। ਦੋਵੇਂ ਵਿਦਿਆਰਥੀ ਕਮਰਸ਼ੀਅਲ ਪਾਇਲਟ ਅਤੇ ਏਵੀਏਸ਼ਨ ਟ੍ਰੇਨਿੰਗ ਤਹਿਤ ਉਡਾਣ ਦੀ ਪ੍ਰੈਕਟਿਸ ਕਰ ਰਹੇ ਸਨ, ਇਸ ਦੌਰਾਨ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਨੇ ਦੋਵਾਂ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ।ਵੈਨਕੂਵਰ ਸਥਿਤ ਭਾਰਤ ਦੇ ਮਹਾਵਣਿਜ ਦੂਤਾਵਾਸ ਨੇ ਐਤਵਾਰ ਨੂੰ ਦੋਵਾਂ ਵਿਦਿਆਰਥੀਆਂ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਕੌਂਸਲੇਟ ਵੱਲੋਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਵਿੱਚ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ ਹੈ।ਹਾਦਸੇ ਦੇ ਕਾਰਨਾਂ ਦੀ ਜਾਂਚ ਸਥਾਨਕ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ।
