ਨਿਊਜ਼ ਪੰਜਾਬ
23 ਸਤੰਬਰ,2026
ਪੰਜਾਬ ਵਿੱਚੋਂ ਦੱਖਣ-ਪੱਛਮੀ ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ ਹੈ ਅਤੇ ਮਾਨਸੂਨ ਦੀ ਵਾਪਸੀ ਵਾਲੀ ਰੇਖਾ ਇਸ ਸਮੇਂ ਪਟਿਆਲਾ ਅਤੇ ਗੁਰਦਾਸਪੁਰ ਵਿੱਚੋਂ ਲੰਘ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ-ਦੋ ਦਿਨਾਂ ਵਿੱਚ ਮਾਨਸੂਨ ਪੰਜਾਬ ਦੇ ਬਾਕੀ ਹਿੱਸਿਆਂ ਤੋਂ ਵੀ ਵਾਪਸ ਹੋ ਸਕਦਾ ਹੈ। 23 ਸਤੰਬਰ ਨੂੰ ਸੂਬੇ ਭਰ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਜਦਕਿ 25 ਸਤੰਬਰ ਦੇ ਆਸ-ਪਾਸ ਕੁਝ ਇਲਾਕਿਆਂ ਵਿੱਚ ਬੱਦਲ ਛਾਉਣ ਅਤੇ ਮੀਂਹ ਪੈਣ ਦੇ ਆਸਾਰ ਹਨ। ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਸੀਜ਼ਨ ਦੌਰਾਨ ਪੰਜਾਬ ਵਿੱਚ ਆਮ ਨਾਲੋਂ 39 ਫੀਸਦੀ ਘੱਟ ਬਾਰਿਸ਼ ਹੋਈ ਹੈ। ਗਰਮੀ ਅਤੇ ਖੁਸ਼ਕ ਮੌਸਮ ਵਿਚਕਾਰ ਸੂਬੇ ਵਿੱਚ ਬਿਜਲੀ ਦੀ ਮੰਗ ਵੀ ਵਧੀ ਹੈ, ਜੋ 12,990 ਮੈਗਾਵਾਟ ਤੱਕ ਦਰਜ ਕੀਤੀ ਗਈ, ਜਦਕਿ ਪੰਜਾਬ ਦਾ ਆਪਣਾ ਬਿਜਲੀ ਉਤਪਾਦਨ 5,556 ਮੈਗਾਵਾਟ ਰਿਹਾ।
