ਜਲੰਧਰ ’ਚ ਅਕਾਲੀ ਦਲ ਨੂੰ ਝਟਕਾ, ਟਕਸਾਲੀ ਅਕਾਲੀ ਪਰਿਵਾਰ ਦੇ ਰਣਤੇਜ ਸਿੰਘ ਪੋਵਾਰ ‘ਆਪ’ ਵਿੱਚ ਸ਼ਾਮਲ

ਨਿਊਜ਼ ਪੰਜਾਬ

23 ਸਤੰਬਰ,2026

ਜਲੰਧਰ ਵਿੱਚ ਅਕਾਲੀ ਦਲ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ, ਜਦੋਂ ਇਲਾਕੇ ਦੇ ਪ੍ਰਮੁੱਖ ਅਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਤ ਰਣਤੇਜ ਸਿੰਘ ਪੋਵਾਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਰਣਤੇਜ ਸਿੰਘ ਪੋਵਾਰ ਗਿਆਨੀ ਸ਼ੰਕਰ ਸਿੰਘ ਜੀ ਦੇ ਪੜਪੋਤੇ ਅਤੇ ਸਰਦਾਰ ਬੀਰ ਸਿੰਘ ਜੀ ਦੇ ਪੋਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਰਸਮੀ ਤੌਰ ’ਤੇ ਸਵਾਗਤ ਕਰਦਿਆਂ ਸਿਰੋਪਾਓ ਪਾ ਕੇ ‘ਆਪ’ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ, ਭ੍ਰਿਸ਼ਟਾਚਾਰ ਮੁਕਤ ਸ਼ਾਸਨ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਦੀਆਂ ਸ਼ਖਸੀਅਤਾਂ ਪਾਰਟੀ ਨਾਲ ਜੁੜ ਰਹੀਆਂ ਹਨ। ਰਣਤੇਜ ਸਿੰਘ ਪੋਵਾਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹਨ ਅਤੇ ਪਾਰਟੀ ਦੀ ਮਜ਼ਬੂਤੀ ਤੇ ਲੋਕਾਂ ਦੀ ਸੇਵਾ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।