ਨਿਊਜ਼ ਪੰਜਾਬ
25 ਸਤੰਬਰ,2026
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ 56 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਫੇਫੜਿਆਂ ਦੇ ਕੈਂਸਰ ਨਾਲ ਜੂਝ ਰਹੇ ਸਨ ਅਤੇ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿੱਚ ਇਲਾਜ ਅਧੀਨ ਸਨ। ਮੁਸ਼ਤਾਕ ਖਾਨ ਨੇ ਚਾਰ ਦਹਾਕਿਆਂ ਤੋਂ ਵੱਧ ਲੰਬੇ ਆਪਣੇ ਫ਼ਿਲਮੀ ਕਰੀਅਰ ਦੌਰਾਨ 250 ਤੋਂ ਵੱਧ ਫ਼ਿਲਮਾਂ ਵਿੱਚ ਕੰਮ ਕੀਤਾ। ‘ਵੈਲਕਮ’, ‘ਗਦਰ: ਏਕ ਪ੍ਰੇਮ ਕਥਾ’, ‘ਹੇਰਾ ਫੇਰੀ’, ‘ਮੁਝਸੇ ਸ਼ਾਦੀ ਕਰੋਗੇ’ ਅਤੇ ‘ਰਾਊਡੀ ਰਾਠੌਰ’ ਵਰਗੀਆਂ ਫ਼ਿਲਮਾਂ ਵਿੱਚ ਉਨ੍ਹਾਂ ਦੇ ਕਿਰਦਾਰਾਂ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਸੰਨੀ ਦਿਓਲ, ਅਨੁਪਮ ਖੇਰ ਤੇ ਰਾਜਪਾਲ ਯਾਦਵ ਸਮੇਤ ਕਈ ਕਲਾਕਾਰਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
