ਚਿੰਤਾ ਅਤੇ ਦੁੱਖਾਂ ਤੋਂ ਕਿਵੇਂ ਮਿਲੇਗੀ ਮੁਕਤੀ?….ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ ਅਤੇ ਹੁਕਮਨਾਮਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ 29 ਸਤੰਬਰ 2026

ਨਿਊਜ਼ ਪੰਜਾਬ 

ਚਿੰਤਾ ਅਤੇ ਦੁੱਖਾਂ ਤੋਂ ਕਿਵੇਂ ਮਿਲੇਗੀ ਮੁਕਤੀ?….ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ 

🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ’ , ੧੩ ਅੱਸੂ ੫੫੮, ੨੯ ਸਤੰਬਰ ੨੦੨੬ ੴ ☬ 🙏🙏🙏

ਧਨਾਸਰੀ ਮਹਲਾ ੩ ॥

ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

धनासरी महला ३ ॥

सदा धनु अंतरि नामु समाले ॥ जीअ जंत जिनहि प्रतिपाले ॥ मुकति पदारथु तिन कउ पाए ॥ हरि कै नामि रते लिव लाए ॥१॥ गुर सेवा ते हरि नामु धनु पावै ॥ अंतरि परगासु हरि नामु धिआवै ॥ रहाउ ॥ इहु हरि रंगु गूड़ा धन पिर होइ ॥ सांति सीगारु रावे प्रभु सोइ ॥ हउमै विचि प्रभु कोइ न पाए ॥ मूलहु भुला जनमु गवाए ॥२॥ गुर ते साति सहज सुखु बाणी ॥ सेवा साची नामि समाणी ॥ सबदि मिलै प्रीतमु सदा धिआए ॥ साच नामि वडिआई पाए ॥३॥ आपे करता जुगि जुगि सोइ ॥ नदरि करे मेलावा होइ ॥ गुरबाणी ते हरि मंनि वसाए ॥ नानक साचि रते प्रभि आपि मिलाए ॥४॥३॥*

ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥

हे भाई! नाम धन को अपने अंदर संभाल कर रख। उस परमात्मा का नाम (ऐसा) धन (है जो) सदा साथ निभाता है, जिस परमात्मा ने सारे जीवों की पलना (करने की जिम्मेदारी ली हुई है। हे भाई! विकारों से खलासी करने वाला नाम धन उन मनुखों को मिलता है, जो सुरत जोड़ के परमात्मा के नाम (-रंग) में रंगे रहते हैं॥१॥ हे भाई! गुरु की (बताई) सेवा करने से (मनुख) परमात्मा का नाम-धन हासिल कर लेता है। जो मनुख परमात्मा का नाम सुमिरन करता है, उस के अंदर (आत्मिक जीवन की)समझ पैदा हो जाती है॥रहाउ॥ हे भाई! प्रभु-पति (के प्रेम) का यह गहरा रंग उस जिव स्त्री को चदता है, जो (आत्मिक) शांति को (अपने जीवन का) आभूषण बनाती है, वह जिव इस्त्री उस प्रभु को हर समय हृदय में बसाये रखती है। परन्तु अहंकार में (रह के) कोई भी जीव परमात्मा को नहीं मिल सकता। अपने जीवन दाते को भुला हुआ मनुख अपना मनुखा जन्म व्यर्थ गवा लेता है॥२॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🙏🙏🙏🙏🙏