ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਟੈਂਪੋ ਟਰੈਵਲ ਟਰੈਕਟਰ-ਟਰਾਲੀ ਨਾਲ ਟਕਰਾਈ, ਵਾਲ-ਵਾਲ ਬਚੇ ਸਾਥੀ

ਨਿਊਜ਼ ਪੰਜਾਬ

29 ਸਤੰਬਰ,2026

ਸੰਤ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਿੱਚ ਸ਼ਾਮਲ ਇੱਕ ਟੈਂਪੋ ਟਰੈਵਲ ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਪਿੰਡ ਖੁੱਡੀ ਖੁਰਦ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਕਾਫਲਾ ਬਠਿੰਡਾ ਵੱਲ ਜਾ ਰਿਹਾ ਸੀ, ਇਸ ਦੌਰਾਨ ਟੈਂਪੋ ਟਰੈਵਲ ਸੜਕ ’ਤੇ ਖੜ੍ਹੀ ਟਰੈਕਟਰ-ਟਰਾਲੀ ਨਾਲ ਜਾ ਟਕਰਾਈ। ਹਾਦਸੇ ਦੌਰਾਨ ਟੈਂਪੋ ਟਰੈਵਲ ਦੇ ਚਾਲਕ ਵੱਲੋਂ ਸੂਝ-ਬੂਝ ਦਿਖਾਉਣ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸੰਤ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਸਾਥੀ ਵਾਲ-ਵਾਲ ਬਚ ਗਏ। ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਕਾਰਨ ਸੜਕ ’ਤੇ ਸਫ਼ਾਈ ਕਰਨ ਵਾਲੇ ਚਾਲਕ ਦੀ ਕਥਿਤ ਲਾਪਰਵਾਹੀ ਦੱਸਿਆ ਜਾ ਰਿਹਾ ਹੈ।