ਨਿਊਜ਼ ਪੰਜਾਬ
3 ਅਕਤੂਬਰ,2026
ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪਾਰਟੀ ਹਾਈਕਮਾਨ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਨਵੇਂ ਪ੍ਰਧਾਨ ਦੇ ਨਾਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਪ੍ਰਗਟ ਸਿੰਘ ਦੇ ਨਾਂ ਦਾ ਐਲਾਨ ਹੋਣ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਸਚਿਨ ਪਾਇਲਟ, ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਕਾਂਗਰਸੀ ਆਗੂਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਦੇਸ਼ ਦਾ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ। ਉਨ੍ਹਾਂ ਪੋਸਟ ਪਾ ਕੇ ਲਿਖਿਆ ਕਿ ਅਸੀਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ,ਰਾਹੁਲ ਗਾਂਧੀ, ਸਚਿਨ ਪਾਇਲਟ ਅਤੇ ਸਮੁੱਚੀ ਕਾਂਗਰਸ ਹਾਈ ਕਮਾਂਡ ਵੱਲੋਂ ਸ. ਪਰਗਟ ਸਿੰਘ ਜੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਦਿਲੋਂ ਵਧਾਈਆਂ ਅਤ ਸ਼ੁਭਕਾਮਨਾਵਾ ।
