ਕੀ ਬੰਦਾ ਮ.ਰਕੇ ਰੱਬ ਨੂੰ ਮਿਲਦਾ ਹੈ?…..ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ ਅਤੇ ਹੁਕਮਨਾਮਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ 4 ਅਕਤੂਬਰ 2026

ਨਿਊਜ਼ ਪੰਜਾਬ 

ਕੀ ਬੰਦਾ ਮ.ਰਕੇ ਰੱਬ ਨੂੰ ਮਿਲਦਾ ਹੈ?…..ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ 

🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ,੧੮ ਅੱਸੂ ੫੫੮, ੪ ਅਕਤੂਬਰ ੨੦੨੬ ੴ* ☬ 🙏🙏

ਸੋਰਠਿ ਮਹਲਾ ੫ ॥

ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ {ਪੰਨਾ 628}

ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।

(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।

ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।

ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।

सोरठि महला ५ ॥

सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥

अर्थ: (पर, हे भाई!) जब गुरु को अच्छा लगता है (जब गुरु प्रसन्न होता है) तब ही परमात्मा का नाम जपा जा सकता है। परमात्मा ने मेहर की (गुरु मिलाया! गुरु की कृपा से हमने नाम जपा, तो) परमात्मा ने हमारी इज्जत रख ली (विष ठग-बूटी से बचा लिया)।1।

हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ॥

अर्थ: हे भाई! परमात्मा के चरण सदा सुख देने वाले हैं। (जो मनुष्य हरि के चरणों का आसरा लेते हैं, वह) जो कुछ (परमात्मा से) मांगते हैं वही फल प्राप्त कर लेते हैं। (परमात्मा की सहायत पर रखी हुई कोई भी) आस ख़ाली नहीं जाती।1। रहाउ।

क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥

अर्थ: हे भाई! जीवन का मालिक दातार प्रभु जिस मनुष्य पर मेहर करता है वह संत (स्वभाव बन जाता है, और) परमात्मा की महिमा के गीत गाता है। उस मनुष्य का मन परमात्मा की प्यार भरी भक्ति में मस्त हो जाता है, वह मनुष्य परमात्मा को (भी) प्यारा लगने लगता है।2।

आठ पहर हरि का जसु रवणा बिखै ठगउरी लाथी ॥ संगि मिलाइ लीआ मेरै करतै संत साध भए साथी ॥३॥

की महिमा करने से विकारों की ठग-बूटी का असर खत्म हो जाता है (जिस मनुष्य ने महिमा में मन जोड़ा) ईश्वर ने (उसको) अपने साथ मिला लिया, संत जन उसके संगी-साथी बन गए।3।

करु गहि लीने सरबसु दीने आपहि आपु मिलाइआ ॥ कहु नानक सरब थोक पूरन पूरा सतिगुरु पाइआ ॥४॥१५॥७९॥

अर्थ: (हे भाई! गुरु की शरण पड़ कर जिस भी मनुष्य ने प्रभु-चरणों की आराधना की) प्रभु ने उसका हाथ पकड़ के उसको सब कुछ बख्श दिया, प्रभु ने उसको अपना आप ही मिला दिया। हे नानक! कह: जिस मनुष्य को पूरा गुरु मिल गया, उसके सारे काम सफल हो गए।4।15।79।

🙏🙏🙏🙏🙏