ਨਿਊਜ਼ ਪੰਜਾਬ
5 ਅਕਤੂਬਰ,2026
ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਅਤੇ ਸਾਬਕਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਸਿਵਲ ਲਾਈਨਜ਼ ਪੁਲਿਸ ਵੱਲੋਂ ਇਹ ਕਾਰਵਾਈ ₹50 ਲੱਖ ਦੀ ਧੋਖਾਧੜੀ ਨਾਲ ਜੁੜੇ ਮਾਮਲੇ ਵਿੱਚ ਕੀਤੀ ਗਈ ਹੈ।
ਇਸ ਮਾਮਲੇ ਵਿੱਚ ਦਿਨੇਸ਼ ਬੱਸੀ ਦੇ ਪੁੱਤਰ ਅਤੇ ਉਸਦੇ ਇੱਕ ਦੋਸਤ ਖ਼ਿਲਾਫ਼ ਪਹਿਲਾਂ ਹੀ ਮਾਮਲਾ ਦਰਜ ਕੀਤਾ ਗਿਆ ਸੀ। ਬੱਸੀ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਖ਼ਬਰ ਮਿਲਦੇ ਹੀ ਕਈ ਕੌਂਸਲਰ ਸਿਵਲ ਲਾਈਨਜ਼ ਥਾਣੇ ਦੇ ਬਾਹਰ ਪਹੁੰਚ ਗਏ ਅਤੇ ਪੁਲਿਸ ਕਾਰਵਾਈ ਦਾ ਵਿਰੋਧ ਕਰਦਿਆਂ ਧਰਨਾ ਦਿੱਤਾ। ਇਸ ਕਾਰਨ ਥਾਣੇ ਦੇ ਬਾਹਰ ਮਾਹੌਲ ਤਣਾਅਪੂਰਨ ਬਣ ਗਿਆ ਅਤੇ ਪੁਲਿਸ ਵੱਲੋਂ ਥਾਣੇ ਦੇ ਦਰਵਾਜ਼ੇ ਵੀ ਬੰਦ ਕਰ ਦਿੱਤੇ ਗਏ। ਫਿਲਹਾਲ ਪੁਲਿਸ ਅੰਦਰ ਦਿਨੇਸ਼ ਬੱਸੀ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
