ਨਿਊਜ਼ ਪੰਜਾਬ
6 ਅਕਤੂਬਰ,2026
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (DA) ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਸਰਕਾਰ ਨੂੰ ਸਖ਼ਤ ਫਟਕਾਰ ਦਾ ਸਾਹਮਣਾ ਕਰਨਾ ਪਿਆ। ਹਾਈਕੋਰਟ ਨੇ ਕਿਹਾ ਕਿ ਸਰਕਾਰ ਵੱਲੋਂ ਮਾਮਲੇ ਨੂੰ ਲਗਾਤਾਰ ਲਟਕਾਇਆ ਜਾ ਰਿਹਾ ਹੈ ਅਤੇ ਸੁਪਰੀਮ ਕੋਰਟ ਵਿੱਚ ਦਾਇਰ ਅਪੀਲ ਦੀਆਂ ਖਾਮੀਆਂ ਵੀ ਹਾਲੇ ਦੂਰ ਨਹੀਂ ਕੀਤੀਆਂ ਗਈਆਂ। ਅਦਾਲਤ ਨੇ ਮੁੱਖ ਸਕੱਤਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਨੋਟਿਸ ਜਾਰੀ ਕਰਦਿਆਂ 9 ਅਕਤੂਬਰ ਤੱਕ ਜਵਾਬ ਮੰਗਿਆ ਹੈ। ਅਦਾਲਤ ਨੇ ਇਹ ਵੀ ਕਿਹਾ ਕਿ 3 ਅਗਸਤ ਦੇ ਹੁਕਮਾਂ ਦੇ ਬਾਵਜੂਦ 15 ਦਿਨਾਂ ਅੰਦਰ DA ਜਾਰੀ ਨਹੀਂ ਕੀਤਾ ਗਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।
