ਨਿਊਜ਼ ਪੰਜਾਬ
8 ਅਕਤੂਬਰ,2026
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈਟਵਰਕ ਖਿਲਾਫ ਵੱਡੀ ਕਾਰਵਾਈ ਕਰਦਿਆਂ 8 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 15 ਗੈਰ-ਕਾਨੂੰਨੀ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹਥਿਆਰ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਤੋਂ ਹਥਿਆਰ ਲੈ ਕੇ ਅਪਰਾਧਿਕ ਤੱਤਾਂ ਤੱਕ ਪਹੁੰਚਾਉਂਦੇ ਸਨ। ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ਵਿੱਚ FIR ਦਰਜ ਕਰਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਹੁਣ ਇਸ ਨੈਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਹਥਿਆਰਾਂ ਦੀ ਸਪਲਾਈ ਦੀ ਪੂਰੀ ਕੜੀ ਦਾ ਪਤਾ ਲਗਾਉਣ ਵਿੱਚ ਜੁਟੇ ਹੋਏ ਹਨ।
