ਨਿਊਜ਼ ਪੰਜਾਬ
13 ਅਕਤੂਬਰ,2026
ਮਾਨਸਾ ਵਿੱਚ ਦਿਨ-ਦਿਹਾੜੇ ਗੋਲੀਬਾਰੀ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੇ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਫਾਇਰਿੰਗ ਕੀਤੀ ਗਈ। ਇਸ ਘਟਨਾ ਦੌਰਾਨ ਝੋਟਾ ਦਾ ਇੱਕ ਸਾਥੀ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਦੋ ਵਿਅਕਤੀਆਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਫਿਲਹਾਲ ਫਾਇਰਿੰਗ ਦੇ ਅਸਲ ਕਾਰਨਾਂ ਬਾਰੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਘਟਨਾ ਸਬੰਧੀ ਹੋਰ ਤੱਥ ਸਪੱਸ਼ਟ ਹੋ ਸਕਣਗੇ।
