ਈਡੀ ਦੀ ਐਂਟਰੀ ਨਾਲ ਰਾਜਬੀਰ ਘੁੰਮਣ ਮਾਮਲੇ ’ਚ ਨਵਾਂ ਮੋੜ, ਜਲੰਧਰ ’ਚ ECIR ਦਰਜ

ਨਿਊਜ਼ ਪੰਜਾਬ

13 ਅਕਤੂਬਰ,2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨਾਲ ਜੁੜੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਐਂਟਰੀ ਹੋ ਗਈ ਹੈ। ਜਾਣਕਾਰੀ ਮੁਤਾਬਕ, ਈਡੀ ਨੇ ਬੁੱਧਵਾਰ ਨੂੰ ਜਲੰਧਰ ਸਥਿਤ ਆਪਣੇ ਖੇਤਰੀ ਦਫ਼ਤਰ ਵਿੱਚ ਇਸ ਮਾਮਲੇ ਨੂੰ ਲੈ ਕੇ ECIR ਦਰਜ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਰਾਜਬੀਰ ਘੁੰਮਣ ਨੂੰ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਕਿਸੇ ਵੀ ਦੰਡਾਤਮਕ ਕਾਰਵਾਈ ’ਤੇ ਅੰਤਰਿਮ ਰੋਕ ਲਗਾਈ ਸੀ। ਇਸ ਤੋਂ ਬਾਅਦ ਈਡੀ ਦੀ ਕਾਰਵਾਈ ਨੇ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਕਰ ਦਿੱਤੀ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਈਡੀ ਦੀ ਅਗਲੀ ਜਾਂਚ ਅਤੇ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਸੁਣਵਾਈ ’ਤੇ ਟਿਕੀਆਂ ਹੋਈਆਂ ਹਨ।