ਮੈਡ ਸੰਧੂ ਕਤਲਕਾਂਡ ’ਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਗ੍ਰਿਫ਼ਤਾਰ

ਨਿਊਜ਼ ਪੰਜਾਬ

14 ਅਕਤੂਬਰ,2026

ਸੋਸ਼ਲ ਮੀਡੀਆ ਇੰਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਕਤਲਕਾਂਡ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ, ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਮੁੰਬਈ ਏਟੀਐੱਫ ਨਾਲ ਸਾਂਝਾ ਆਪ੍ਰੇਸ਼ਨ ਚਲਾ ਕੇ ਮਾਮਲੇ ਦੇ ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ, ਪੰਜ ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ ਕੀਤੇ ਹਨ। ਉਸ ’ਤੇ ਕਤਲਕਾਂਡ ਵਿੱਚ ਸ਼ਾਮਲ ਸ਼ੂਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ, ਵਿੱਤੀ ਸਹਾਇਤਾ ਦੇਣ ਅਤੇ ਹੋਰ ਮਦਦ ਮੁਹੱਈਆ ਕਰਵਾਉਣ ਦੇ ਇਲਜ਼ਾਮ ਹਨ। ਇਸ ਤੋਂ ਪਹਿਲਾਂ ਵੀ ਪੁਲਿਸ ਵੱਲੋਂ ਮੁੱਖ ਸ਼ੂਟਰ ਪਰਮਿੰਦਰ ਸਿੰਘ ਉਰਫ਼ ਕਾਕਾ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਹੁਣ ਪੁਲਿਸ ਵੱਲੋਂ ਸਾਰੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਕਤਲਕਾਂਡ ਨਾਲ ਜੁੜੇ ਪੂਰੇ ਨੈੱਟਵਰਕ ਦੀਆਂ ਕੜੀਆਂ ਖੰਗਾਲੀਆਂ ਜਾ ਰਹੀਆਂ ਹਨ।