ਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਐਕਸ਼ਨ! ਮੁਲਜ਼ਮ ਅਸ਼ਵਨੀ ਦੇ ਘਰ ’ਤੇ ਚੱਲੇਗਾ ਬੁਲਡੋਜ਼ਰ?

ਨਿਊਜ਼ ਪੰਜਾਬ

13 ਅਕਤੂਬਰ,2026

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਕਤਲ ਦੇ ਵਿਰੋਧ ਵਿੱਚ ਲੋਕਾਂ ਵੱਲੋਂ ਧਰਨਾ ਲਗਾ ਕੇ ਹਾਈਵੇਅ ਜਾਮ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ, ਪ੍ਰਸ਼ਾਸਨ ਵੱਲੋਂ ਮੁਲਜ਼ਮ ਅਸ਼ਵਨੀ ਦੇ ਘਰ ’ਤੇ ਬੁਲਡੋਜ਼ਰ ਕਾਰਵਾਈ ਦੀ ਤਿਆਰੀ ਕੀਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਮਾਮਲੇ ਦਾ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਵੀ ਨੋਟਿਸ ਲੈਂਦਿਆਂ ਪੰਜਾਬ ਦੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਉੱਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਭਰੋਸਾ ਦਿੱਤਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਾਰਟੀ ਉਨ੍ਹਾਂ ਦੀ ਮੰਗ ਅਨੁਸਾਰ ਸੰਘਰਸ਼ ਕਰੇਗੀ। ਹੁਣ ਇਸ ਮਾਮਲੇ ਵਿੱਚ ਪ੍ਰਸ਼ਾਸਨ ਦੀ ਅਗਲੀ ਕਾਰਵਾਈ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।