ਨਿਊਜ਼ ਪੰਜਾਬ
14 ਅਕਤੂਬਰ, 2026
ਲੁਧਿਆਣਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਵਾਰਡ ਨੰਬਰ 21 ਦੀ ਮੌਜੂਦਾ ਆਮ ਆਦਮੀ ਪਾਰਟੀ (ਆਪ) ਦੀ ਕੌਂਸਲਰ ਅਨੀਤਾ ਨਨਚਾਹਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ, ਸਮਰਥਕਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਜਾਣਕਾਰੀ ਅਨੁਸਾਰ, ਕੁਝ ਮਹੀਨੇ ਪਹਿਲਾਂ ਉਨ੍ਹਾਂ ਦਾ ਚੂਲਾ ਟੁੱਟ ਗਿਆ ਸੀ, ਜਿਸ ਕਾਰਨ ਉਹ ਘਰ ਵਿੱਚ ਬਿਸਤਰੇ ’ਤੇ ਆਰਾਮ ਕਰ ਰਹੇ ਸਨ। ਬੁੱਧਵਾਰ ਸਵੇਰੇ ਉਨ੍ਹਾਂ ਨੇ ਅਚਾਨਕ ਘਬਰਾਹਟ ਮਹਿਸੂਸ ਹੋਣ ਦੀ ਸ਼ਿਕਾਇਤ ਕੀਤੀ। ਹਾਲਤ ਵਿਗੜਨ ’ਤੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਹਸਪਤਾਲ ਲੈ ਕੇ ਪਹੁੰਚੇ, ਪਰ ਉੱਥੇ ਉਨ੍ਹਾਂ ਦੀ ਮੌਤ ਹੋ ਗਈ।ਉਨ੍ਹਾਂ ਦੇ ਦਿਹਾਂਤ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।
