ਨਿਊਜ਼ ਪੰਜਾਬ
15 ਅਕਤੂਬਰ,2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਬੀਤੀ ਰਾਤ ਤੋਂ ਸੂਬੇ ਦੇ ਕਈ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਦਕਿ ਤਰਨਤਾਰਨ ਦੇ ਇੱਕ ਹਿੱਸੇ ਵਿੱਚ ਪੂਰੀ ਰਾਤ ਗੜੇਮਾਰੀ ਹੋਈ। ਮੌਸਮ ਵਿਭਾਗ ਨੇ 15 ਅਕਤੂਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਗਰਜ-ਚਮਕ ਅਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ, ਜਦਕਿ ਕੁਝ ਥਾਵਾਂ ’ਤੇ ਹਵਾ ਦੀ ਰਫ਼ਤਾਰ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਇਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਣ ਅਤੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਤੂਫ਼ਾਨ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਹਾਲਾਂਕਿ, 16 ਅਕਤੂਬਰ ਤੋਂ ਮੀਂਹ ਦੀ ਤੀਬਰਤਾ ਘਟਣ ਦੀ ਉਮੀਦ ਹੈ।
