ਅਦਾਕਾਰ ਇਮਰਾਨ ਖਾਨ ਨੂੰ ਮੁੰਬਈ ਪੁਲਿਸ ਦਾ ਨੋਟਿਸ, 28 ਅਕਤੂਬਰ ਤੱਕ ਭਾਰਤ ਛੱਡਣ ਦੇ ਨਿਰਦੇਸ਼

ਨਿਊਜ਼ ਪੰਜਾਬ

15 ਅਕਤੂਬਰ 2026

ਮੁੰਬਈ ਪੁਲਿਸ ਨੇ ਬਾਲੀਵੁੱਡ ਅਦਾਕਾਰ ਅਤੇ ਆਮਿਰ ਖਾਨ ਦੇ ਭਤੀਜੇ ਇਮਰਾਨ ਖਾਨ ਨੂੰ ਨੋਟਿਸ ਜਾਰੀ ਕਰਦਿਆਂ 28 ਅਕਤੂਬਰ ਤੱਕ ਭਾਰਤ ਛੱਡਣ ਦੇ ਨਿਰਦੇਸ਼ ਦਿੱਤੇ ਹਨ। ਜਾਣਕਾਰੀ ਅਨੁਸਾਰ, ਇਮਰਾਨ ਖਾਨ ਨੇ ਮੁੰਬਈ ਦੇ ਅਗਸਤ ਕ੍ਰਾਂਤੀ ਮੈਦਾਨ ਵਿੱਚ ਹੋਏ ਇੱਕ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ, ਜਿੱਥੇ ਮੁੱਖ ਚੋਣ ਕਮਿਸ਼ਨਰ ਗਿਆਨ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਇਸ ਦੌਰਾਨ ਮੁੰਬਈ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਵੀ ਲਿਆ ਸੀ। ਪੁਲਿਸ ਮੁਤਾਬਕ, ਭਾਰਤੀ ਨਾਗਰਿਕ ਨਾ ਹੋਣ ਦੇ ਬਾਵਜੂਦ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਕਾਰਨ ਉਨ੍ਹਾਂ ਵਿਰੁੱਧ ਇਮੀਗ੍ਰੇਸ਼ਨ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ ਹੈ।