ਨਿਊਜ਼ ਪੰਜਾਬ
15 ਅਕਤੂਬਰ,2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨਵੀਂ ਦਿੱਲੀ ਦੇ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਅਹਿਮ ਮੁਲਾਕਾਤ ਕਰਨਗੇ। ਜਾਣਕਾਰੀ ਅਨੁਸਾਰ, ਇਹ ਮੀਟਿੰਗ ਦੁਪਹਿਰ 3 ਵਜੇ ਹੋਵੇਗੀ, ਜਿਸ ਵਿੱਚ ਪੰਜਾਬ ਦੇ ਊਰਜਾ ਅਤੇ ਬਿਜਲੀ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਬੈਠਕ ਦੌਰਾਨ ਸੂਬੇ ਦੀਆਂ ਬਿਜਲੀ ਲੋੜਾਂ ਅਤੇ ਊਰਜਾ ਸਬੰਧੀ ਮਾਮਲਿਆਂ ਨੂੰ ਕੇਂਦਰ ਸਰਕਾਰ ਕੋਲ ਉਠਾਇਆ ਜਾ ਸਕਦਾ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਅਹਿਮ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ ਕਿ ਇਸ ਦੌਰਾਨ ਪੰਜਾਬ ਦੇ ਬਿਜਲੀ ਖੇਤਰ ਨੂੰ ਲੈ ਕੇ ਕੀ ਚਰਚਾ ਹੁੰਦੀ ਹੈ।
