ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਰੋਸ ਵਿਚਾਲੇ ਗੁਰਦਾਸ ਮਾਨ ਨੇ ਮੁਲਤਵੀ ਕੀਤਾ ਅੰਮ੍ਰਿਤਸਰ ਦਾ ਪ੍ਰੋਗਰਾਮ

ਨਿਊਜ਼ ਪੰਜਾਬ

20 ਅਕਤੂਬਰ,2026

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਵਿੱਚ ਹੋ ਰਹੇ ਪ੍ਰਦਰਸ਼ਨਾਂ ਦੇ ਵਿਚਕਾਰ ਪੰਜਾਬੀ ਗਾਇਕ ਗੁਰਦਾਸ ਮਾਨ ਨੇ 25 ਅਕਤੂਬਰ ਨੂੰ ਅੰਮ੍ਰਿਤਸਰ ਦੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਹੋਣ ਵਾਲਾ ਆਪਣਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਝੋਟਾ ਦੇ ਕਤਲ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਹੈ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸੰਘਰਸ਼ ਨੂੰ ਬੱਬੂ ਮਾਨ ਅਤੇ ਰਣਜੀਤ ਬਾਵਾ ਸਮੇਤ ਕਈ ਪੰਜਾਬੀ ਕਲਾਕਾਰਾਂ ਦਾ ਸਮਰਥਨ ਮਿਲਿਆ ਹੈ। ਗੁਰਦਾਸ ਮਾਨ ਦੇ ਪ੍ਰੋਗਰਾਮ ਦੀ ਨਵੀਂ ਤਰੀਕ ਦਾ ਐਲਾਨ ਅਜੇ ਨਹੀਂ ਕੀਤਾ ਗਿਆ ਹੈ।