ਨਿਊਜ਼ ਪੰਜਾਬ
20 ਅਕਤੂਬਰ,2026
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ, 20 ਅਕਤੂਬਰ ਨੂੰ ਦੁਸਹਿਰੇ ਦੇ ਮੌਕੇ ’ਤੇ ਲੁਧਿਆਣਾ ਦੇ ਦਰੇਸੀ ਦੁਸਹਿਰਾ ਮੈਦਾਨ ਵਿੱਚ ਰਾਵਣ ਦਾ ਪੁਤਲਾ ਫੂਕਣ ਪਹੁੰਚਣਗੇ। ਉਨ੍ਹਾਂ ਦੇ ਦੌਰੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ, ਇਸ ਦੌਰਾਨ ਚਿੱਟੇ ਖ਼ਿਲਾਫ਼ ਪ੍ਰਤੀਕਾਤਮਕ ਤੌਰ ’ਤੇ ਪੁਤਲਾ ਫੂਕਣ ਦੀ ਵੀ ਤਿਆਰੀ ਹੈ। ਪੁਲਿਸ ਅਧਿਕਾਰੀਆਂ ਨੇ ਮੈਦਾਨ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਅਮਿਤ ਸ਼ਾਹ ਦੇ ਸਵਾਗਤ ਨੂੰ ਲੈ ਕੇ ਉਤਸ਼ਾਹ ਹੈ। ਦੂਜੇ ਪਾਸੇ, ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ ਹਨ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਹਾਲਾਂਕਿ, ਦਰੇਸੀ ਮੈਦਾਨ ਤੱਕ ਪਹੁੰਚਣ ਵਾਲੇ ਰਸਤਿਆਂ ਸਬੰਧੀ ਟ੍ਰੈਫਿਕ ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਨਕਸ਼ਾ ਜਾਰੀ ਨਹੀਂ ਕੀਤਾ ਗਿਆ ਹੈ।
