ਨਿਊਜ਼ ਪੰਜਾਬ
20 ਅਕਤੂਬਰ,2026
ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਹੁਣ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਇਹ ਫੈਸਲਾ ਮ੍ਰਿਤਕ ਦੇ ਪਰਿਵਾਰ ਦੀ ਮੰਗ ਨੂੰ ਸਵੀਕਾਰ ਕਰਦਿਆਂ ਲਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਦਿਆਂ ਕਿਹਾ ਕਿ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ, ਜੋ ਨਸ਼ਿਆਂ ਵਿਰੁੱਧ ਲੜ ਰਹੇ ਹਨ। ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਇੱਕ ਮੈਡੀਕਲ ਸਟੋਰ ‘ਤੇ ਦਵਾਈਆਂ ਦੀ ਵਿਕਰੀ ਦਾ ਵਿਰੋਧ ਕਰਨ ਦੌਰਾਨ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਪਰਿਵਾਰ ਲਗਾਤਾਰ CBI ਜਾਂਚ ਦੀ ਮੰਗ ਕਰ ਰਿਹਾ ਸੀ। ਖ਼ਬਰ ਮੁਤਾਬਕ, ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰ ਵੱਲੋਂ ਅੰਤਿਮ ਸੰਸਕਾਰ ਨਾ ਕੀਤੇ ਜਾਣ ਕਾਰਨ ਉਨ੍ਹਾਂ ਦੀ ਮ੍ਰਿਤਕ ਦੇਹ ਅੱਠ ਦਿਨਾਂ ਤੋਂ ਸਿਵਲ ਹਸਪਤਾਲ ਵਿੱਚ ਪਈ ਸੀ। ਹੁਣ CBI ਜਾਂਚ ਦੇ ਫੈਸਲੇ ਨਾਲ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਉਮੀਦ ਜਾਗੀ ਹੈ।
