ਅੰਮ੍ਰਿਤਸਰ ਹਵਾਈ ਅੱਡੇ ਦੀ ਸੁਰੱਖਿਆ ਸਖ਼ਤ, ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ’ਤੇ ਪਾਬੰਦੀ

ਨਿਊਜ਼ ਪੰਜਾਬ

20 ਅਕਤੂਬਰ,2026

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕਮਿਸ਼ਨਰੇਟ ਪੁਲਿਸ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ 20 ਅਕਤੂਬਰ 2026 ਤੋਂ ਹਵਾਈ ਅੱਡੇ ਵਿਖੇ ਡਰੋਨ, ਰਿਮੋਟ ਕੰਟਰੋਲ ਮਾਈਕ੍ਰੋਲਾਈਟ ਏਅਰਕ੍ਰਾਫਟ, ਪੈਰਾ-ਗਲਾਈਡਰ, ਹੈਂਡ ਗਲਾਈਡਰ, ਗਰਮ ਹਵਾ ਵਾਲੇ ਗੁਬਾਰਿਆਂ ਸਮੇਤ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਣ ’ਤੇ ਪਾਬੰਦੀ ਲਗਾਈ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀ ਧਾਰਾ 223 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਲੋਕਾਂ ਨੂੰ ਹਵਾਈ ਅੱਡੇ ਅਤੇ ਜਨਤਕ ਸੁਰੱਖਿਆ ਯਕੀਨੀ ਬਣਾਉਣ ਲਈ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਅਤੇ ਬਿਨਾਂ ਮਨਜ਼ੂਰੀ ਕਿਸੇ ਵੀ ਉੱਡਣ ਵਾਲੇ ਯੰਤਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ।