ਨਿਊਜ਼ ਪੰਜਾਬ
20 ਅਕਤੂਬਰ,2026
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਵਾਲੀ ਸਰਕਾਰ ਨੇ ਸਰਦੀਆਂ ਦੌਰਾਨ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਵਿਆਪਕ ਕਾਰਜ ਯੋਜਨਾ ਤਿਆਰ ਕੀਤੀ ਹੈ, ਜੋ 1 ਨਵੰਬਰ ਤੋਂ 28 ਫਰਵਰੀ 2027 ਤੱਕ ਲਾਗੂ ਰਹੇਗੀ। ਇਸ ਤਹਿਤ ਵੈਧ ਪ੍ਰਦੂਸ਼ਣ ਸਰਟੀਫਿਕੇਟ ਤੋਂ ਬਿਨਾਂ ਵਾਹਨਾਂ ਨੂੰ ਬਾਲਣ ਨਾ ਦੇਣ ਦੀ ਨੀਤੀ ਸਖ਼ਤੀ ਨਾਲ ਲਾਗੂ ਕੀਤੀ ਜਾਵੇਗੀ ਅਤੇ BS-VI ਮਾਪਦੰਡਾਂ ਤੋਂ ਘੱਟ ਵਾਲੇ ਬਾਹਰੀ ਵਾਹਨਾਂ ਦੇ ਦਾਖ਼ਲੇ ‘ਤੇ ਪਾਬੰਦੀ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ। ਉਸਾਰੀ ਵਾਲੀਆਂ ਥਾਵਾਂ ‘ਤੇ ਧੂੜ ਨੂੰ ਰੋਕਣ ਲਈ AI ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਕਰਮਚਾਰੀਆਂ ਨੂੰ 50 ਫ਼ੀਸਦੀ ਤੱਕ ਘਰੋਂ ਕੰਮ ਕਰਨ ਲਈ ਉਤਸ਼ਾਹਿਤ ਕਰਨ ਅਤੇ ਬੱਸਾਂ, ਮੈਟਰੋ ਤੇ ਆਖ਼ਰੀ-ਮੀਲ ਆਵਾਜਾਈ ਦੀਆਂ ਸਹੂਲਤਾਂ ਵਧਾਉਣ ‘ਤੇ ਜ਼ੋਰ ਦਿੱਤਾ ਜਾਵੇਗਾ। ਸਰਕਾਰ ਦਾ ਉਦੇਸ਼ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨਾ ਅਤੇ ਲੋਕਾਂ ਨੂੰ ਸਾਫ਼ ਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣਾ ਹੈ।
