ਨਿਊਜ਼ ਪੰਜਾਬ
20 ਅਕਤੂਬਰ,2026
ਮੋਗਾ ਦੇ ਕੋਟ ਈਸੇ ਖਾਂ ਨੇੜੇ ਦੋ ਗੱਡੀਆਂ ਦੀ : ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਨੇੜੇ ਪਿੰਡ ਗਗੜਾ ਕੋਲ ਅੱਜ ਦੁਪਹਿਰ ਕਰੀਬ 12:30 ਵਜੇ ਦੋ ਗੱਡੀਆਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ, ਇੱਕ ਐਕਸਯੂਵੀ (SUV) ਅਤੇ ਕੀਆ ਕੰਪਨੀ ਦੀ ਗੱਡੀ ਦੀ ਡਰਾਈਵਰ ਸਾਈਡ ਤੋਂ ਟੱਕਰ ਹੋਈ, ਜਿਸ ਕਾਰਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।
