ਚੰਡੀਗੜ੍ਹ ਦੇ ਤਾਜ ਹੋਟਲ ਵਿੱਚ ਕਾਰੋਬਾਰੀ ਦੀ ਭੇਤਭਰੀ ਹਾਲਤ ਵਿੱਚ ਮੌਤ, ਪੁਲਿਸ ਜਾਂਚ ਜਾਰੀ

ਨਿਊਜ਼ ਪੰਜਾਬ

21 ਅਕਤੂਬਰ,2026

ਚੰਡੀਗੜ੍ਹ ਦੇ ਸੈਕਟਰ-17 ਸਥਿਤ ਤਾਜ ਹੋਟਲ ਵਿੱਚ ਬੁੱਧਵਾਰ ਸਵੇਰੇ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇੱਕ ਕਮਰੇ ਵਿੱਚੋਂ ਕਾਰੋਬਾਰੀ ਦੀਪਕ ਦੀ ਲਾਸ਼ ਬਰਾਮਦ ਹੋਈ। ਹੋਟਲ ਸਟਾਫ਼ ਨੇ ਉਨ੍ਹਾਂ ਨੂੰ ਬੇਸੁੱਧ ਹਾਲਤ ਵਿੱਚ ਦੇਖਣ ਤੋਂ ਬਾਅਦ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਮੁਤਾਬਕ ਮ੍ਰਿਤਕ ਵੱਲੋਂ ਜ਼ਿਆਦਾ ਸ਼ਰਾਬ ਪੀਣ ਦੀ ਗੱਲ ਸਾਹਮਣੇ ਆਈ ਹੈ, ਜਦਕਿ ਨਸ਼ੇ ਦੀ ਓਵਰਡੋਜ਼ ਦੀ ਸੰਭਾਵਨਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਪਹਿਲਾਂ ਹੋਟਲ ਦੇ ਕਮਰੇ ਵਿੱਚ ਆਈ ਇੱਕ ਮੁਟਿਆਰ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ। ਫਿਲਹਾਲ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।