ਨਿਊਜ਼ ਪੰਜਾਬ
22 ਅਕਤੂਬਰ,2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਵਿੱਚ ਪੁੱਛਗਿੱਛ ਲਈ ਪੇਸ਼ ਨਹੀਂ ਹੋਏ। ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਜਾਂਚ ਏਜੰਸੀ ਨੇ ਉਨ੍ਹਾਂ ਨੂੰ ਤੀਜੀ ਵਾਰ ਤਲਬ ਕੀਤਾ ਸੀ। ਇਸ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ, ਅਧਿਕਾਰੀਆਂ ਦੇ ਤਬਾਦਲਿਆਂ ਅਤੇ ਟੈਂਡਰਾਂ ਵਿੱਚ ਬੇਨਿਯਮੀਆਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਨੇ ਪੰਜਾਬ ਵਿੱਚ 144 ਟੋਇਟਾ ਹਿਲਕਸ ਗੱਡੀਆਂ ਦੀ ਖਰੀਦ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਜਾਂਚ ਸਿਰਫ਼ ਹੇਠਲੇ ਪੱਧਰ ਦੇ ਅਧਿਕਾਰੀਆਂ ਤੱਕ ਸੀਮਤ ਨਾ ਰਹੇ, ਸਗੋਂ ਜੇਕਰ ਕੋਈ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਵੀ ਤੈਅ ਕੀਤੀ ਜਾਵੇ।
