ਨਿਊਜ਼ ਪੰਜਾਬ
23 ਅਕਤੂਬਰ,2026
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਇਨਸਾਫ਼ ਕਮੇਟੀ ਨੇ 25 ਅਕਤੂਬਰ ਨੂੰ ਪੰਜਾਬ ਭਰ ਦੇ ਪਿੰਡਾਂ ਵਿੱਚ ਝਾੜੂ ਫੂਕ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ DGP ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਘਰਸ਼ ਜਾਰੀ ਰਹੇਗਾ। ਕਮੇਟੀ ਨੇ ਦੱਸਿਆ ਕਿ ਸਰਕਾਰ ਵੱਲੋਂ ਮਾਨਸਾ ਦੇ DSP ਅਤੇ ਡਰੱਗ ਇੰਸਪੈਕਟਰ ਨੂੰ ਮੁਅੱਤਲ ਕਰਨ ਦੇ ਹੁਕਮ ਦੇਰੀ ਨਾਲ ਜਾਰੀ ਕੀਤੇ ਗਏ ਹਨ। ਇਸ ਦੇਰੀ ’ਤੇ ਸਵਾਲ ਚੁੱਕਦਿਆਂ ਪਰਿਵਾਰ ਨੇ ਪ੍ਰਸ਼ਾਸਨ ਦੀ ਕਾਰਵਾਈ ’ਤੇ ਨਾਰਾਜ਼ਗੀ ਜਤਾਈ ਹੈ।
