ਨਿਊਜ਼ ਪੰਜਾਬ
26 ਅਕਤੂਬਰ,2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ 26 ਅਕਤੂਬਰ ਨੂੰ ਮੌਸਮ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਸਵੇਰੇ ਅਤੇ ਰਾਤ ਨੂੰ ਠੰਡ ਮਹਿਸੂਸ ਹੋਵੇਗੀ, ਜਦਕਿ ਦੁਪਹਿਰ ਸਮੇਂ ਧੁੱਪ ਨਿਕਲੇਗੀ। ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਸੈਲਸੀਅਸ ਘਟਿਆ ਹੈ ਅਤੇ ਬਠਿੰਡਾ ਵਿੱਚ ਸਭ ਤੋਂ ਵੱਧ 32.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 28 ਤੋਂ 30 ਅਕਤੂਬਰ ਦਰਮਿਆਨ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। 29 ਅਤੇ 30 ਅਕਤੂਬਰ ਨੂੰ ਗਰਜ-ਚਮਕ ਨਾਲ ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੀਂਹ ਅਤੇ ਤੇਜ਼ ਹਵਾਵਾਂ ਤੋਂ ਬਾਅਦ ਸਵੇਰ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ, ਜਿਸ ਨਾਲ ਠੰਡ ਹੋਰ ਵਧਣ ਦੇ ਆਸਾਰ ਹਨ।
