ਨਿਊਜ਼ ਪੰਜਾਬ
27 ਅਕਤੂਬਰ,2026
ਅਸਾਮ ਦੀ ਰਾਜਧਾਨੀ ਗੁਹਾਟੀ ਦੇ ਉਲੂਬਾਰੀ ਇਲਾਕੇ ਵਿੱਚ ਸਥਿਤ ਇੱਕ ਹੋਟਲ ਵਿੱਚ ਅੰਨ੍ਹੇਵਾਹ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਗੋਲੀਬਾਰੀ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੁਲਿਸ ਦੀਆਂ ਕਈ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਭੇਜਿਆ ਗਿਆ। ਪੁਲਿਸ ਕਮਿਸ਼ਨਰ ਪਾਰਥ ਸਾਰਥੀ ਮਹੰਤਾ ਨੇ ਚਾਰ ਲਾਸ਼ਾਂ ਮਿਲਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਵਾਰਦਾਤ ਵਿੱਚ .32 ਬੋਰ ਦੇ ਲਾਇਸੈਂਸਸ਼ੁਦਾ ਪਿਸਤੌਲ ਦੀ ਵਰਤੋਂ ਕੀਤੀ ਗਈ, ਜਿਸ ਨੂੰ ਬਰਾਮਦ ਕਰ ਲਿਆ ਗਿਆ ਹੈ। ਹਮਲੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
