ਪੰਜਾਬ ਵਿੱਚ 2 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਜਾਣੋ ਨਵੀਂ ਸਮਾਂ-ਸਾਰਣੀ

ਨਿਊਜ਼ ਪੰਜਾਬ

28 ਅਕਤੂਬਰ,2026

ਪੰਜਾਬ ਵਿੱਚ ਠੰਢ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਸਿੱਖਿਆ ਵਿਭਾਗ ਵੱਲੋਂ 2 ਨਵੰਬਰ ਤੋਂ ਸੂਬੇ ਦੇ ਸਾਰੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਨਵੇਂ ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ, ਜਦਕਿ ਐਲੀਮੈਂਟਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ। ਇਹ ਸਮਾਂ-ਸਾਰਣੀ 28 ਫਰਵਰੀ ਤੱਕ ਲਾਗੂ ਰਹੇਗੀ। ਇਸੇ ਤਰ੍ਹਾਂ ਚੰਡੀਗੜ੍ਹ ਦੇ ਸਕੂਲਾਂ ਦੇ ਸਮੇਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ, ਤਾਂ ਜੋ ਠੰਢ ਦੇ ਮੌਸਮ ਦੌਰਾਨ ਵਿਦਿਆਰਥੀਆਂ ਨੂੰ ਸਹੂਲਤ ਮਿਲ ਸਕੇ।