ਕਰਵਾ ਚੌਥ ‘ਤੇ ਮਰਦਾਂ ਨੂੰ ਵੀ ਮਿਲੇਗੀ ਛੁੱਟੀ, ਹਿਮਾਚਲ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ

ਨਿਊਜ਼ ਪੰਜਾਬ

28 ਅਕਤੂਬਰ,2026

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਰਵਾ ਚੌਥ ਦੇ ਸ਼ੁਭ ਮੌਕੇ ‘ਤੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਵੱਲੋਂ ਕਰਵਾ ਚੌਥ ਦੀ ਛੁੱਟੀ ਸਬੰਧੀ ਅਹਿਮ ਫੈਸਲਾ ਲੈਂਦਿਆਂ ਇਸ ਦਾ ਦਾਇਰਾ ਵਧਾ ਦਿੱਤਾ ਗਿਆ ਹੈ। ਪਹਿਲਾਂ ਇਸ ਦਿਨ ਸਿਰਫ਼ ਮਹਿਲਾ ਕਰਮਚਾਰੀਆਂ ਨੂੰ ਹੀ ਛੁੱਟੀ ਦਿੱਤੀ ਜਾਂਦੀ ਸੀ, ਪਰ ਹੁਣ ਮਰਦ ਕਰਮਚਾਰੀ ਵੀ ਇਸ ਛੁੱਟੀ ਦਾ ਲਾਭ ਲੈ ਸਕਣਗੇ। ਸਰਕਾਰ ਦੇ ਐਲਾਨ ਮੁਤਾਬਕ, 29 ਅਕਤੂਬਰ ਨੂੰ ਕਰਵਾ ਚੌਥ ਦੇ ਮੌਕੇ ‘ਤੇ ਸੂਬੇ ਵਿੱਚ ਜਨਤਕ ਛੁੱਟੀ ਰਹੇਗੀ। ਇਸ ਦਿਨ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਫੈਸਲੇ ਨਾਲ ਪਤੀ-ਪਤਨੀ ਨੂੰ ਇਕੱਠੇ ਘਰ ਰਹਿ ਕੇ ਕਰਵਾ ਚੌਥ ਦਾ ਤਿਉਹਾਰ ਮਨਾਉਣ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਦੇ ਇਸ ਕਦਮ ਨੂੰ ਮੁਲਾਜ਼ਮਾਂ ਲਈ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ। ਉੱਥੇ ਹੀ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਸਰਕਾਰੀ ਮੁਲਾਜ਼ਮਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਤੁਲਨਾ ਨੂੰ ਲੈ ਕੇ ਵੀ ਚਰਚਾ ਛਿੜ ਗਈ ਹੈ। ਹਿਮਾਚਲ ਸਰਕਾਰ ਦੇ ਇਸ ਫੈਸਲੇ ਨੇ ਕਰਵਾ ਚੌਥ ਦੀ ਛੁੱਟੀ ਨੂੰ ਲੈ ਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।